ਪੰਜਾਬ ‘ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ

by nripost

ਚੰਡੀਗੜ੍ਹ (ਨੇਹਾ): ਪੰਜਾਬ ਦੇ ਸਕੂਲਾਂ ਵਿੱਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਤੇ ਸਕੂਲਾਂ ਦੇ ਬੱਚੇ ਛੁੱਟੀਆਂ ਦਾ ਆਨੰਦ ਲੈ ਰਹੇ ਹਨ ਪੰਜਾਬ ਦੇ ਸਕੂਲਾਂ ਵਿਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਪਰ ਸਰਕਾਰੀ ਦਫਤਰ ਤੇ ਹੋਰ ਸਰਕਾਰੀ ਅਦਾਰੇ ਆਮ ਦਿਨਾਂ ਵਾਂਗ ਹੀ ਕੰਮ ਕਰ ਰਹੇ ਹਨ।

ਇਸ ਲਈ ਜੋ ਲੋਕ ਸਰਕਾਰੀ ਦਫ਼ਤਰਾਂ ਵਿੱਚ ਕੋਈ ਕੰਮ ਕਰਵਾਉਣਾ ਚਾਹੁੰਦੇ ਹਨ ਉਹਨਾਂ ਲਈ ਬੇਹੱਦ ਜਰੂਰੀ ਖਬਰ ਹੈ ਦੱਸ ਦੇਈਏ ਕਿ ਪੰਜਾਬ ਵਿਚ 11 ਜੂਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ।

ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ ਕਬੀਰ ਜੈਯੰਤੀ ਮੌਕੇ ਛੁੱਟੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ।