‘ਅਗਨੀਪਥ’ ਯੋਜਨਾ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਕੀਤਾ ਵੱਡਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਭਰ 'ਚ 'ਅਗਨੀਪੱਥ' ਯੋਜਨਾ ਦੇ ਖਿਲਾਫ ਨੌਜਵਾਨ ਸੜਕਾਂ 'ਤੇ ਉਤਰ ਰਹੇ ਹਨ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੇ ਰੇਲ ਗੱਡੀ 'ਤੇ ਪੱਥਰ ਸੁੱਟੇ, ਬੋਗੀਆਂ ਨੂੰ ਅੱਗ ਲਗਾ ਦਿੱਤੀ ਅਤੇ ਰੇਲ ਗੱਡੀਆਂ ਦੀ ਆਵਾਜਾਈ ਨੂੰ ਰੋਕ ਦਿੱਤਾ। ਗ੍ਰਹਿ ਮੰਤਰਾਲਾ ਨੇ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਤੇ ਆਸਾਮ ਰਾਈਫਲਜ਼ ਦੀ ਭਰਤੀ ’ਚ ਅਗਨੀਵੀਰਾਂ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲਾ ਨੇ ਅਗਨੀਪਥ ਯੋਜਨਾ ਤਹਿਤ ਭਰਤੀ ਅਗਨੀਵੀਰਾਂ ਦੇ ਪਹਿਲੇ ਬੈਚ ਲਈ ਵੱਧ ਤੋਂ ਵੱਧ ਉਮਰ ਹੱਦ ’ਚ 5 ਸਾਲ ਦੀ ਛੋਟ ਦਿੱਤੀ ਜਾਵੇਗੀ।

ਦੱਸ ਦਈਏ ਕਿ 'ਅਗਨੀਪਥ' ਸਕੀਮ ਦੀ ਸ਼ੁਰੂਆਤ ਦੇ ਨਤੀਜੇ ਵਜੋਂ, ਆਰਮਡ ਫੋਰਸਿਜ਼ ਵਿੱਚ ਸਾਰੇ ਨਵੇਂ ਭਰਤੀਆਂ ਲਈ ਦਾਖਲੇ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਨਿਰਧਾਰਤ ਕੀਤੀ ਗਈ ਹੈ। ਪਿਛਲੇ ਦੋ ਸਾਲਾਂ ਦੌਰਾਨ ਭਰਤੀ ਨਾ ਹੋਣ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਫੈਸਲਾ ਕੀਤਾ ਹੈ । 'ਅਗਨੀਪਥ' ਸਕੀਮ ਲਈ ਭਰਤੀ ਪ੍ਰਕਿਰਿਆ ਲਈ ਉਮਰ ਸੀਮਾ 2022 ਲਈ ਵਧਾ ਕੇ 23 ਸਾਲ ਕਰ ਦਿੱਤੀ ਗਈ ਹੈ।