ਇਨਸਾਨੀਅਤ ਹੋਈ ਖਤਮ : ਲੜਾਈ ਛੁਡਵਾਉਣ ਗਏ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਸੰਗਰੂਰ ਦੇ ਹਲਕਾ ਧੂਰੀ ਇਕ ਮਾਮਲਾ ਸਾਮਣੇ ਆਇਆ ਹੈ ਜਿੱਥੇ ਲੜਾਈ ਛੁਡਵਾਉਣ ਗਏ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ । ਪੁਲਿਸ ਨੇ ਇਸ ਸਬੰਧੀ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਅਧਿਕਾਰੀ ਧਰਮਪਾਲ ਨੇ ਦੱਸਿਆ ਕਿ ਜਸਵੀਰ ਕੌਰ ਵਾਸੀ ਕੱਕੜਵਾਲ ਨੇ ਬਿਆਨ ਦਰਜ ਕਰਵਾਏ ਕਿ ਭਿੰਦਰ ਸਿੰਘ, ਸੰਦੀਪ ਸਿੰਘ, ਮਲਕੀਤ ਸਿੰਘ, ਸੁਖਜੀਤ ਸਿੰਘ, ਸਤਵੀਰ ਸਿੰਘ, ਵਾਸੀਆਨ ਕੱਕੜਵਾਲ ਮੇਰੇ ਚਾਚੇ ਦੇ ਮੁੰਡੇ ਪ੍ਰਗਟ ਸਿੰਘ ਨਾਲ ਸਾਡੇ ਘਰ ਦੇ ਅੱਗੇ ਲੜਾਈ-ਝਗੜਾ ਕਰ ਰਹੇ ਸਨ।

ਮੇਰੇ ਪਿਤਾ ਦੇਵ ਸਿੰਘ ਅਤੇ ਪ੍ਰਗਟ ਸਿੰਘ ਦੀ ਮਾਤਾ ਚਰਨਜੀਤ ਕੌਰ ਉਨ੍ਹਾਂ ਨੂੰ ਛੁਡਵਾਉਣ ਲਈ ਗਏ ਤਾਂ ਉਨਾਂ ਨੇ ਮੇਰੇ ਪਿਤਾ ਦੀ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ।

More News

NRI Post
..
NRI Post
..
NRI Post
..