ਬ੍ਰਾਜ਼ੀਲ ਦੇ ਇਸ ਇਲਾਕੇ ਵਿਚ ਤੂਫਾਨ ਨਾਲ ਵੱਡੀ ਤਬਾਹੀ; 23 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਜਸਕਮਲ) : ਬ੍ਰਾਜ਼ੀਲ ਦੇ ਰਿਓ ਡੀ ਜੇਨੇਰੀਓ ਦੇ ਪਰਬਤੀ ਖੇਤਰ ਵਿਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਤੇ ਹੜ੍ਹ ਕਾਰਨ ਤਬਾਹੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਤਬਾਹੀ ਦੀ ਚਪੇਟ 'ਚ ਆਉਣ ਨਾਲ ਲਗਪਗ 23 ਲੋਕਾਂ ਦੀ ਮੌਤ ਹੋ ਗਈ। ਇਕ ਨਿੱਜੀ ਨਿਊਜ਼ ਏਜੰਸੀ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਬ੍ਰਾਜ਼ੀਲ ਦੇ ਰਿਓ ਡੀ ਜੇਨੇਰੀਓ 'ਚ ਤੂਫਾਨ ਕਾਰਨ 18 ਲੋਕਾਂ ਦੀ ਮੌਤ ਹੋਈ ਹੈ। ਅਧਿਕਾਰੀਆਂ ਨੇ ਮੰਗਲਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਪਹਿਲਾਂ ਇਹ ਗਿਣਤੀ 18 ਦੱਸੀ ਗਈ ਸੀ।

ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਬਚਾਅ ਦਲ ਪੈਟ੍ਰੋਪੋਲਿਸ ਖੇਤਰ ਦੇ ਪ੍ਰਭਾਵਿਤ ਇਲਾਕੇ ਵਿਚ ਪੀੜਤਾਂ ਦੀ ਤਲਾਸ਼ ਕਰ ਰਹੇ ਹਨ। ਫਾਇਰ ਬ੍ਰਿਗੇਡ ਵਿਭਾਗ ਨੇ ਇਕ ਬਿਆਨ ਵਿਚ ਦੱਸਿਆ ਕਿ 180 ਮਿਲਟਰੀ ਕਰਮੀ ਬਚਾਅ ਮੁਹਿੰਮ ਵਿਚ ਜੁਟੇ ਹੋਏ ਹਨ। ਵਿਭਾਗ ਨੇ ਦੱਸਿਆ ਕਿ ਇਲਾਕੇ ਵਿਚ ਦਿਨ 'ਚ ਤਿੰਨ ਘੰਟੇ ਦੇ ਅੰਦਰ 25.8 ਸੈਂਟੀਮੀਟਰ ਮੀਂਹ ਪਿਆ, ਜੋ ਇਸ ਤੋਂ ਪਹਿਲਾਂ ਦੇ 30 ਦਿਨ ਵਿਚ ਪਏ ਮੀਂਹ ਦੇ ਬਰਾਬਰ ਹੈ। ਰੂਸ ਦੀ ਯਾਤਰਾ 'ਤੇ ਗਏ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸਨਾਰੋ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਆਪਣੇ ਮੰਤਰੀਆਂ ਨੂੰ ਮੀਂਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਤੁਰੰਤ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।