ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ : ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਪਤੀ-ਪਤਨੀ ਨੇ ਘਰ ਵਿੱਚ ਕਲੇਸ਼ ਰਹਿਣ ਕਾਰਨ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਗੁਰੂ ਘਰ ਵਡਾਲੀ ਦੇ ਰਹਿਣ ਵਾਲੇ ਪਤੀ-ਪਤਨੀ ਨੇ ਅੱਜ ਘਰ 'ਚ ਹੀ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੜਾਈ ਹੋਣ ਤੋਂ ਬਾਅਦ ਪਤੀ ਨੇ ਖ਼ੁਦਕੁਸ਼ੀ ਕਰ ਲਈ ਤੇ ਇਸ ਤੋਂ ਕੁਝ ਦੇਰ ਬਾਅਦ ਪਤਨੀ ਨੇ ਵੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਪੰਜ ਮਹੀਨੇ ਪਹਿਲਾਂ ਦੋਵਾਂ ਨੇ ਪ੍ਰੇਮ ਵਿਆਹ ਕਰਵਾਈ ਸੀ। ਇਸ ਤੋਂ ਬਾਅਦ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। ਪਰਿਵਾਰਕ ਮੈਂਬਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਜ ਰੇਣੂ ਨਾਲ ਗੱਲ ਹੋਈ ਸੀ।