ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਤੜਾਂ ਅਧੀਨ ਪੈਂਦੇ ਪਿੰਡ ਦੇਧਨਾ ਦੇ ਇਕ ਨੌਜਵਾਨ ਨੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਭਾਖੜਾ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਜਗਸੀਰ ਸਿੰਘ ਦਾ ਵਿਆਹ ਮਨਪ੍ਰੀਤ ਕੌਰ ਨਾਲ ਹੋਇਆ ਸੀ, ਜਿਸ ਦੇ ਪਿੰਡ ਦੇ ਹੀ ਰਹਿਣ ਵਾਲੇ ਗੁਰਪਿਆਰ ਸਿੰਘ ਨਾਲ ਨਾਜਾਇਜ਼ ਸਬੰਧ ਬਣ ਗਏ, ਭਰਾ ਜਗਦੀਸ਼ ਨੂੰ ਦੱਸਿਆ ਕਿ ਜਦੋਂ ਉਹ ਦੁਪਹਿਰ ਸਮੇਂ ਆਪਣੇ ਘਰ ਆਇਆ ਤਾਂ ਦੇਖਿਆ ਕਿ ਗੁਰਪਿਆਰ ਸਿੰਘ ਉਸ ਦੀ ਪਤਨੀ ਮਨਪ੍ਰੀਤ ਕੌਰ ਨਾਲ ਇਤਰਾਜ਼ਯੋਗ ਹਾਲਤ ਵਿਚ ਪਿਆ ਸੀ।

ਉਸ ਦੇ ਰੋਕਣ ’ਤੇ ਦੋਹਾਂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਜਗਸੀਰ ਸਿੰਘ ਕਾਫ਼ੀ ਪਰੇਸ਼ਾਨ ਰਹਿਣ ਲੱਗ ਪਿਆ, ਜੋ ਕੁੱਝ ਦਿਨ ਪਹਿਲਾਂ ਬਿਨਾਂ ਦੱਸੇ ਘਰੋਂ ਚਲਾ ਗਿਆ 'ਤੇ ਸਾਨੂੰ ਥਾਣਾ ਘੱਗਾ ਤੋਂ ਫੋਨ ਆਇਆ ਕਿ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਭਾਖੜਾ ਨਹਿਰ ’ਚੋਂ ਮਿਲੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..