ਸਬਜ਼ੀ ’ਚ ਲੂਣ ਵੱਧ ਪਾਉਣ ’ਤੇ ਪਤੀ ਨੇ ਪਤਨੀ ਦਾ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਾਇੰਦਰ ਟਾਊਨਸ਼ਿਪ ਵਿੱਚ ਇੱਕ ਵਿਅਕਤੀ ਨੇ ਆਪਣੀ 40 ਸਾਲਾ ਪਤਨੀ ਦਾ ਕਥਿਤ ਤੌਰ ’ਤੇ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਸ ਨੂੰ ਦਿੱਤੇ ਗਏ ਨਾਸ਼ਤੇ ਵਿੱਚ ਲੂਣ ਵੱਧ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਦੀ ਪਛਾਣ ਨੀਲੇਸ਼ ਘੱਗ ਵਜੋਂ ਹੋਈ ਹੈ। ਮੁਲਜ਼ਮ ਨੇ ਨਾਸ਼ਤਾ ਕਰਨ ਤੋਂ ਬਾਅਦ ਆਪਣੀ ਪਤਨੀ ਨਿਰਮਲਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਡਾਰਕ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..