ਪਤੀ ਨੇ ਪਤਨੀ ਨਾਲ ਬਣਾਏ ਜ਼ਬਰੀ ਸਬੰਧ ਹੋਇਆ ਕੇਸ ਦਰਜ ,ਪੁਲਿਸ ਨੇ ਕੀਤਾ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਵਾਨੀਗੜ੍ਹ ਵਿਖੇ ਪਤਨੀ ਨਾਲ ਉਸਦੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਵਿਆਹੁਤਾ ਨੇ ਦੱਸਿਆ ਕਿ ਉਸਦਾ ਦੂਜਾ ਵਿਆਹ ਲਖਵਿੰਦਰ ਸਿੰਘ ਨਾਲ ਹੋਇਆ ਸੀ, ਦੋਵਾਂ ਦੀ ਲਵ-ਮੈਰਿਜ ਸੀ। ਉਕਤ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਉਸ ’ਤੇ ਸ਼ੱਕ ਕਰਦਾ ਸੀ ਜਿਸਦੇ ਚੱਲਦਿਆਂ ਉਸਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗ ਪਿਆ।

ਵਿਆਹੁਤਾ ਨੇ ਦੱਸਿਆ ਕਿ ਉਸ ਦੇ ਪਤੀ ਲਖਵਿੰਦਰ ਸਿੰਘ ਨੇ ਉਸ ਨਾਲ ਕਥਿਤ ਰੂਪ ’ਚ ਉਸਦੀ ਮਰਜ਼ੀ ਤੋਂ ਬਿਨਾਂ ਧੱਕੇ ਨਾਲ ਸਰੀਰਕ ਸਬੰਧ ਬਣਾਏ ਅਤੇ ਲੋਹੇ ਦੀ ਰਾਡ ਨਾਲ ਕੁੱਟਮਾਰ ਕੀਤੀ। ਐੱਸ.ਆਈ ਰਜਿੰਦਰ ਕੌਰ ਨੇ ਦੱਸਿਆ ਕਿ ਮਾਮਲੇ ’ਚ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ।

More News

NRI Post
..
NRI Post
..
NRI Post
..