ਪੇਕੇ ਰਹਿ ਰਹੀ ਪਤਨੀ ਦਾ ਪਤੀ ਨੇ ਗੋਲੀਆਂ ਮਾਰ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਟੀ ਹਲਕੇ ਦੇ ਪਿੰਡ ਕੋਟਦਾਤਾ ਵਿਖੇ ਇਕ ਵਿਅਕਤੀ ਨੇ ਆਪਣੇ ਸਹੁਰੇ ਘਰ ’ਚ ਦਾਖ਼ਲ ਹੋ ਕੇ ਪੇਕੇ ਰਹਿ ਰਹੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਤਨੀ ਨੂੰ ਮਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਵਿਅਕਤੀ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬੋਪਾਰਾਏ'ਤੇ ਉਸ ਦੀ ਪਤਨੀ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਆਪਣੇ ਪੇਕੇ ਰਹਿ ਰਹੀ ਸੀ। ਮ੍ਰਿਤਕ ਇੰਦਰਜੀਤ ਨੇ ਆਪਣੇ ਸਹੁਰੇ ਘਰ 'ਚ ਦਾਖਿਲ ਹੋ ਪਤਨੀ ਪਰਮਜੀਤ ਕੌਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ 'ਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲ਼ਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ।