ਇਮਰਾਨ ਖ਼ਾਨ ਨੇ ਕਿਹਾ -ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਦੇ ਖ਼ਿਲਾਫ਼ ਨਹੀਂ ਹਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਉਹ 'ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ' ਜਾਂ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ ਅਤੇ ਉਹ ਸਾਰੇ ਦੇਸ਼ਾਂ ਨਾਲ ਆਪਸੀ ਸਨਮਾਨ 'ਤੇ ਆਧਾਰਿਤ ਚੰਗੇ ਸਬੰਧ ਚਾਹੁੰਦੇ ਹਨ। ਇਮਰਾਨ ਖਾਨ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ ਬਾਅਦ ਚੋਣਾਂ ਦੀ ਤਿਆਰੀ ਕਰਨ ਦੀ ਬਜਾਏ ਸੁਪਰੀਮ ਕੋਰਟ ਵੱਲ ਦੇਖਣ ਦੀ ਸੰਯੁਕਤ ਵਿਰੋਧੀ ਧਿਰ ਦੀ ਰਣਨੀਤੀ ਇਸ ਗੱਲ ਦਾ ਸੰਕੇਤ ਹੈ ਕਿ ਉਹ 'ਜਨਤਾ ਦੀ ਪ੍ਰਤੀਕਿਰਿਆ ਤੋਂ ਡਰਦਾ ਹੈ।

ਕਿਸੇ ਕਥਿਤ ਵਿਦੇਸ਼ੀ ਪੱਤਰ ਨੂੰ ਲੈ ਕੇ ਵਿਵਾਦ ਨਾਲ ਜੁੜੇ ਸਵਾਲ ਦੇ ਜਵਾਬ 'ਚ ਖਾਨ ਨੇ ਕਿਹਾ ਕਿ ਉਹ ਕਿਸੇ ਹੋਰ ਦੇਸ਼ ਦੇ ਖ਼ਿਲਾਫ਼ ਨਹੀਂ ਹਨ।ਇਸ ਦੇ ਨਾਲ ਹੀ ਇਮਰਾਨ ਖਾਨ ਨੇ ਕਿਹਾ ਹੈ ਕਿ 'ਮੈਂ ਕਿਸੇ ਦੇਸ਼ ਦੇ ਖ਼ਿਲਾਫ਼ ਨਹੀਂ ਹਾਂ। ਮੈਂ ਭਾਰਤ ਵਿਰੋਧੀ ਜਾਂ ਅਮਰੀਕਾ ਵਿਰੋਧੀ ਨਹੀਂ ਹਾਂ ਪਰ ਅਸੀਂ ਨੀਤੀਆਂ ਦੇ ਖ਼ਿਲਾਫ਼ ਹੋ ਸਕਦੇ ਹਾਂ। ਮੈਂ ਉਨ੍ਹਾਂ ਨਾਲ ਦੋਸਤੀ ਚਾਹੁੰਦਾ ਹਾਂ ਅਤੇ ਸਨਮਾਨ ਦੀ ਭਾਵਨਾ ਚਾਹੁੰਦਾ ਹੈ।' ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇਸ਼ਾਂ ਦੇ ਖ਼ਿਲਾਫ਼ ਹਨ ਜੋ ਦੂਜੇ ਪ੍ਰਭੂਸੱਤਾ ਦੇਸ਼ਾਂ ਦਾ ਨਿਰਾਦਰ ਕਰਦੇ ਹਨ ਅਤੇ ਸਿਰਫ਼ ਹੁਕਮ ਜਾਰੀ ਕਰਦੇ ਹਨ।

'