ਰਿਸ਼ਵਤ ਲੈਂਦਿਆਂ IFS ਅਧਿਕਾਰੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜੰਗਲਾਤ ਅਫਸਰ ਵਿਸ਼ਾਲ ਚੌਹਾਨ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਆਈਐਫਐਸ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਓਰੋ ਦੇ ਅਧਿਕਾਰੀ ਨੇ ਦੱਸਿਆ ਕਿ ਵਿਸ਼ਾਲ ਚੌਹਾਨ ਨੂੰ ਅਧਿਕਾਰੀਆਂ ਗੁਰਮਨਪ੍ਰੀਤ ਸਿੰਘ ਤੇ ਠੇਕੇਦਾਰ ਹਰਮਹਿੰਦਰ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਗਿ੍ਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਕਤ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਸੀ, ਜਿਸ ਕਾਰਨ ਉਕਤ ਅਧਿਕਾਰੀ 'ਤੇ ਸ਼ਿਕੰਜਾ ਕੱਸਿਆ ਗਿਆ ਹੈ ।

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਸ ਨੇ ਦੋ ਦੋਸ਼ੀਆਂ ਨਾਲ ਮਿਲ ਕੇ ਕਾਲੋਨਾਈਜ਼ਰ ਦਵਿੰਦਰ ਦੀ ਕੰਪਨੀ ਤੋਂ ਵੱਡੀ ਰਿਸ਼ਵਤ ਲੈਣ ਦੀ ਸਾਜਿਸ਼ ਰਚੀ ਸੀ, ਜਿਸ ਦੇ ਦੋਸ਼ਾਂ ਤਹਿਤ ਉਕਤ ਕਾਰਵਾਈ ਕੀਤੀ ਗਈ ਹੈ।