ਪੱਤਰ ਪ੍ਰੇਰਕ : ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਜੰਗ ਨੂੰ ਹੋਰ ਤੇਜ਼ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲੀਸ ਨੇ ਸਾਲ 2023 ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 1161 ਕਿਲੋਗ੍ਰਾਮ ਨਸ਼ਾ ਬਰਾਮਦ ਕੀਤਾ ਹੈ। ਹੈਰੋਇਨ ਜ਼ਬਤ ਕਰਕੇ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਇਹ ਜਾਣਕਾਰੀ ਆਈਜੀ ਸੁਖਚੈਨ ਸਿੰਘ ਗਿੱਲ ਨੇ ਸਾਲ 2023 ਦਾ ਲੇਖਾ-ਜੋਖਾ ਦੇਣ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦਿੱਤੀ।
'ਯੀਅਰ ਐਂਡਰ' ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ 1 ਜਨਵਰੀ ਤੋਂ 26 ਦਸੰਬਰ 2023 ਤੱਕ ਪੰਜਾਬ ਪੁਲਿਸ ਨੇ 10786 ਐਫਆਈਆਰ ਦਰਜ ਕਰਕੇ 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 1161 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਸੂਬੇ ਭਰ ਵਿੱਚੋਂ 795 ਕਿਲੋ ਅਫੀਮ, 403 ਕੁਇੰਟਲ ਭੁੱਕੀ ਅਤੇ 83.17 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਸਾਲ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 13.67 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਆਈਜੀਪੀ ਨੇ ਕਿਹਾ, “ਪੰਜਾਬ ਪੁਲਿਸ ਨੇ ਇਸ ਸਾਲ ਵੱਡੇ ਤਸਕਰਾਂ ਦੀਆਂ 127 ਕਰੋੜ ਰੁਪਏ ਦੀਆਂ 294 ਜਾਇਦਾਦਾਂ (110.64 ਕਰੋੜ ਰੁਪਏ ਦੀਆਂ ਅਚੱਲ ਜਾਇਦਾਦਾਂ ਅਤੇ 16.45 ਕਰੋੜ ਰੁਪਏ ਦੀਆਂ ਚੱਲ ਜਾਇਦਾਦਾਂ) ਜ਼ਬਤ ਕੀਤੀਆਂ ਹਨ, ਜਦੋਂ ਕਿ 26 ਕਰੋੜ ਰੁਪਏ ਦੀਆਂ 90 ਹੋਰ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।” ਉਨ੍ਹਾਂ ਦੱਸਿਆ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਫੜਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2023 ਤੋਂ ਹੁਣ ਤੱਕ 673 ਪੀਓ/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
2023 ਵਿੱਚ ਗੈਂਗਸਟਰਾਂ ਵਿਰੁੱਧ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਆਈਜੀਪੀ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੀਆਂ ਜਾਣ ਵਾਲੀਆਂ 102 ਗੱਡੀਆਂ, 4.5 ਕਿਲੋ ਹੈਰੋਇਨ ਅਤੇ 71.08 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਨੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਅਤੇ 519 ਹਥਿਆਰ ਬਰਾਮਦ ਕਰਨ ਤੋਂ ਬਾਅਦ 188 ਗੈਂਗਸਟਰਾਂ/ਅਪਰਾਧੀਆਂ ਦੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

