ਪੰਜਾਬ ਦੇ ਇਸ ਇਲਾਕੇ ‘ਚ ਜ਼ੋਰਾਂ ਤੇ ਗੈਰ-ਕਾਨੂੰਨੀ ਮਾਈਨਿੰਗ, ਪੁਲਿਸ ਨੇ ਕੱਸਿਆ ਸ਼ਿਕੰਜਾ

by nripost

ਜੀਰਾ (ਰਾਘਵ): ਪੰਜਾਬ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਸੂਬੇ ਦੇ ਕੁਝ ਇਲਾਕਿਆਂ ਵਿੱਚ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਜ਼ੀਰਾ ਅਧੀਨ ਪੈਂਦੇ ਪਿੰਡ ਝੰਡਾ ਬੱਗਾ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 2 ਨਾਮੀ ਵਿਅਕਤੀਆਂ ਅਤੇ 1 ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਰਾਧੇ ਸ਼ਾਮ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਜਲ ਨਿਕਾਸ ਉਸਾਰੀ ਉਪ-ਮੰਡਲ ਮੱਖੂ ਨੇ ਦੱਸਿਆ ਕਿ 8 ਮਾਰਚ ਨੂੰ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਗੁਰਲਾਲ ਸਿੰਘ ਪੁੱਤਰ ਹੰਸ ਰਾਜ ਵਾਸੀ ਤਲਵੰਡੀ ਨੌਂ ਬਹਾਰ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ, ਗੁਰਭੇਜ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਲੋਂਗੀਵਿੰਡ ਥਾਣਾ ਕੋਟ ਈਸੇ ਖਾਂ ਅਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਹੋਣੀ ਪਾਈ ਗਈ ਹੈ। ਜਾਂਚਕਰਤਾ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।