ਪੰਜਾਬ ਦੇ ਮੌਸਮ ਨੂੰ ਲੈ ਕੇ IMD ਨੇ ਜਾਰੀ ਕੀਤਾ ਅਲਰਟ

by nripost

ਚੰਡੀਗੜ੍ਹ (ਰਾਘਵ): ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਜਿੱਥੇ ਅਪ੍ਰੈਲ 'ਚ ਗਰਮੀ ਨੇ ਲੋਕਾਂ ਦੀ ਤੌਬਾਂ-ਤੌਬਾਂ ਕਰਾਈ ਸੀ ਉੱਥੇ ਹੀ ਹੁਣ ਮਈ ਮਹੀਨੇ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤਾਪਮਾਨ 'ਚ ਗਿਰਾਵਟ ਨਜ਼ਰ ਆ ਰਹੀ ਹੈ। ਬੀਤੇ ਦਿਨ ਤੋਂ ਪੰਜਾਬ ਦੇ ਕਈ ਸੂਬਿਆਂ 'ਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ 'ਚ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ 10-11 ਮਈ ਨੂੰ ਇਕ ਵਾਰ ਫਿਰ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਜਿਸ ਅਨੁਸਾਰ ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਬਿਜਲੀ ਗਰਜਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਨੂੰ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3 ਦਿਨ ਤਾਪਮਾਨ ਵਿਚ ਵਾਧਾ ਨਹੀਂ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਗਰਜ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..