ਪੰਜਾਬ ‘ਚ ਮੀਹ ਨੂੰ ਲੈ ਕੇ IMD ਨੇ ਜਾਰੀ ਕੀਤਾ ਅਲਰਟ

by nripost

ਜਲੰਧਰ (ਰਾਘਵ): ਪੰਜਾਬ ਦੇ ਮੌਸਮ ਵਿਚ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਕਾਫ਼ੀ ਸਰਗਰਮ ਰਹੇਗਾ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 3 ਅਗਸਤ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਕੱਲ ਮਾਨਸਾ, ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ, ਬਠਿੰਡਾ, ਲੁਧਿਆਣਾ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਉਥੇ ਹੀ 31 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਤਰਨਤਾਰਨ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੱਸੀ ਜਾ ਰਹੀ ਹੈ। ਤਾਜ਼ਾ ਭਵਿੱਖਬਾਣੀ ਮੁਤਾਬਕ 1 ਅਤੇ 2 ਅਗਸਤ ਨੂੰ ਵੀ ਪੰਜਾਬ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਲਹਾਲ ਇਨ੍ਹਾਂ ਤਾਰੀਖ਼ਾਂ ਦਰਮਿਆਨ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

3 ਅਗਸਤ ਲਈ ਕੀਤੀ ਗਈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਗਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਹੋਵੇਗੀ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਬਰਨਾਲਾ, ਤਰਨਤਾਰਨ, ਸੰਗਰੂਰ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।