ਪੰਜਾਬ ‘ਚ ਮੀਂਹ ਨੂੰ ਲੈ ਕੇ IMD ਨੇ ਜਾਰੀ ਕੀਤਾ ਅਲਰਟ

by nripost

ਚੰਡੀਗੜ੍ਹ (ਰਾਘਵ): ਪੰਜਾਬ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਲੋਕਾਂ ਨੂੰ ਅੱਗ ਵਰ੍ਹਾਊ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਪੰਜਾਬ ਵਾਸੀਆਂ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 29 ਜੂਨ ਤੋਂ ਲੈ ਕੇ 3 ਜੁਲਾਈ ਤੱਕ ਭਾਰੀ ਤੋਂ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਵਿਭਾਗ ਦੇ ਮੁਤਾਬਕ 29 ਜੂਨ ਨੂੰ ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ. ਬੀ. ਐੱਸ. ਨਗਰ, ਲੁਧਿਆਣਾ, ਸੰਗਰੂਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਰਨਾਲਾ, ਮਾਨਸਾ ਅਤੇ ਬਠਿੰਡਾ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ 'ਚ ਬਿਜਲੀ ਚਮਕਣ ਦੇ ਨਾਲ ਤੂਫ਼ਾਨ ਦੀ ਵੀ ਸੰਭਾਵਨਾ ਪ੍ਰਗਟਾਈ ਹੈ।

29 ਜੂਨ ਨੂੰ ਸੰਗਰੂਰ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਲੁਧਿਆਣਾ, ਬਰਨਾਲਾ, ਮਾਨਸਾ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਭਾਰੀ ਤੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਬਿਜਲੀ ਗਰਜਣ ਅਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ 30 ਜੂਨ ਅਤੇ 1, 2, 3 ਜੁਲਾਈ ਲਈ ਵੀ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 29 ਜੂਨ ਤੋਂ ਲੈ ਕੇ ਅਗਲੇ 3-4 ਦਿਨਾਂ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਰਹਿਣ ਵਾਲਾ ਹੈ। ਕੁਝ ਇਲਾਕਿਆਂ ਵਿੱਚ ਵੱਧ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

More News

NRI Post
..
NRI Post
..
NRI Post
..