ਨਵੀਂ ਦਿੱਲੀ(ਦੇਵ ਇੰਦਰਜੀਤ) :ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਵੱਡੀ ਗਿਣਤੀ 'ਚ ਅੰਦੋਲਨ ਵਿਚ ਪਹੁੰਚ ਰਹੇ ਹਨ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਤੇ ਹਾਲੀਵੁੱਡ ਦੇ ਸਿਤਾਰੇ ਵੀ ਕਿਸਾਨਾਂ ਦੇ ਸਮਰਥਨ ਲਈ ਅੱਗੇ ਆ ਰਹੇ ਹਨ।
ਅੰਦੋਲਨ ਨੂੰ ਤੇਜ਼ ਕਰਨ ਲਈ ਇਹ ਵੱਡੇ ਅਹਿਮ ਫ਼ੈਸਲੇ ਲਏ ਗਏ ਹਨ।
1.12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਰੋਡ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਵਾਇਆ ਜਾਵੇਗਾ।
2.14 ਫਰਵਰੀ ਨੂੰ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਪੂਰੇ ਦੇਸ਼ 'ਚ ਕੈਂਡਲ ਮਾਰਚ ਅਤੇ ਮਸ਼ਾਲ ਯਾਤਰਾ ਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
- 16 ਫਰਵਰੀ ਨੂੰ ਕਿਸਾਨ ਮਸੀਹਾ ਸਰ ਛੋਟੂਰਾਮ ਦੇ ਜਨਮ ਦਿਨ 'ਤੇ ਪੂਰੇ ਦੇਸ਼ 'ਚ ਕਿਸਾਨ ਇੱਕਜੁਟਤਾ ਵਿਖਾਉਣਗੇ।
- 18 ਫਰਵਰੀ ਨੂੰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਦੇਸ਼ 'ਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।

