ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮ. ਐੱਸ. ਪੀ. ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਮਨਾਏਜਾ ਰਹੇ ਪ੍ਰਚਾਰ ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।

ਮੀਟਿੰਗ ’ਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫ਼ੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।