ਅਹਿਮ ਖ਼ਬਰ : 6 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ 3 ਦੋਸ਼ੀ ਗ੍ਰਿਫ਼ਤਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਮਾਨਸਾ ਵਿਖੇ ਉਦੈਵੀਰ ਨਾਮ ਦੇ 6 ਸਾਲਾ ਮਾਸੂਮ ਦਾ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵਾਰਦਾਤ ਅੰਜਾਮ ਦੇਣ ਵਾਲੇ 3 ਵਿਅਕਤੀਆਂ ਨੂੰ ਪਿਸਤੌਲ, ਮੋਟਰਸਾਈਕਲ ਤੇ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਜਾਂਚ ਦੌਰਾਨ ਪਤਾ ਲੱਗਾ ਕਿ ਵਾਰਦਾਤ ਨੂੰ ਪੁਰਾਣੀ ਰੰਜਿਸ਼ ਦੇ ਚਲਦੇ ਅੰਜਾਮ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਸੇਵਕ ਸਿੰਘ ਨਾਮ ਦਾ ਵਿਅਕਤੀ ਉਦੈਵੀਰ ਦੇ ਗੁਆਂਢ 'ਚ ਰਹਿੰਦੇ ਬਲਬੀਰ ਸਿੰਘ ਦੇ ਘਰ ਸੀਰੀ ਦਾ ਕੰਮ ਕਰਦਾ ਸੀ ਤੇ ਉਹ ਬਲਬੀਰ ਸਿੰਘ ਦੀ 12 ਸਾਲਾ ਪੋਤੀ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ । ਜਿਸ ਕਾਰਨ ਉਦੈਵੀਰ ਦੇ ਪਿਤਾ ਜਸਪ੍ਰੀਤ ਸਿੰਘ ਨੇ ਉਸ ਨੂੰ ਕਈ ਵਾਰ ਅਜਿਹਾ ਕਰਨ ਤੋਂ ਰੋਕਿਆ ਸੀ। ਇਸ ਰੰਜਿਸ਼ ਦੇ ਚੱਲਦਿਆਂ ਸੇਵਕ ਸਿੰਘ, ਅੰਮ੍ਰਿਤ ਸਿੰਘ ਤੇ ਚੰਨੀ ਨੇ ਜਸਪ੍ਰੀਤ ਨੂੰ ਮਾਰਨ ਦੀ ਸਾਜਿਸ਼ ਰਚੀ ।ਇਸ ਦੌਰਾਨ ਜਦੋ ਉਹ ਜਸਪ੍ਰੀਤ ਸਿੰਘ ਦੇ ਗੋਲੀ ਮਾਰਨ ਲੱਗੇ ਤਾ ਗੋਲੀ ਉਦੈਵੀਰ ਨੂੰ ਲੱਗ ਗਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।