ਅਹਿਮ ਖ਼ਬਰ : ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੈਰਾ ਮਿਲਟਰੀ ਫੋਰਸ ਨੇ ਕੀਤਾ ਸੀਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ । ਇਸ ਕਾਰਵਾਈ ਨੂੰ ਦੇਖਦੇ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਦੇ ਨਕੋਦਰ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ । ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵੱਲ ਜਾ ਰਹੇ ਸਨ। ਇਸ ਦੌਰਾਨ ਪੰਜਾਬ ਪੁਲਿਸ ਨੇ ਪੂਰੀ ਤਿਆਰੀ ਨਾਲ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਘੇਰਾ ਪਾ ਲਿਆ ਤੇ ਗੱਡੀਆਂ ਨੂੰ ਰੁਕਵਾ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ।