ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ ‘ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

by jaskamal

ਨਿਊਜ਼ ਡੈਸਕ : ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਸ ਵੱਲੋਂ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ 'ਚ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ, ਤੇਜਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਦੌਣ ਕਲਾਂ, ਬੌਨੀ, ਹਰਮਨ ਵਾਸੀ ਪਿੰਡ ਸਾਹਿਬ ਨਗਰ ਥੇੜੀ ਸ਼ਾਮਲ ਹਨ।

ਇਥੇ ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਨਕਾਬਪੋਸ਼ ਨੌਜਵਾਨਾਂ ਵੱਲੋਂ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਧਰਮਿੰਦਰ ਸਿੰਘ ਉਰਫ਼ ਭਿੰਦਾ ਪਿੰਡ ਦੌਣ ਕਲਾਂ ਦੇ ਕਬੱਡੀ ਕਲੱਬ ਦਾ ਪ੍ਰਧਾਨ ਵੀ ਸੀ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਸੀ।

More News

NRI Post
..
NRI Post
..
NRI Post
..