ਅਹਿਮ ਖ਼ਬਰ : ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਦੋਸ਼ੀ ਦੇ ਭਰਾ ਦਾ ਹੋਇਆ ਐਨਕਾਊਂਟਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਣੀਪਤ ਦੇ ਜ਼ਿਲ੍ਹਾ ਸਮਾਲਖਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਮੁੱਠਭੇੜ ਦੌਰਾਨ 1 ਵੱਡਾ ਗੈਂਗਸਟਰ ਮਾਰਿਆ ਗਿਆ, ਜਦਕਿ ਇੱਕ ਗੰਭੀਰ ਜਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਮਾਰਿਆ ਗਿਆ ਗੈਂਗਸਟਰ ਰਾਕੇਸ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸ਼ਾਮਲ ਮੁੱਖ ਦੋਸ਼ੀ ਪ੍ਰਿਯਵਰਤ ਫੋਜੀ ਦਾ ਛੋਟਾ ਭਰਾ ਸੀ। ਦੋਸ਼ੀ ਪ੍ਰਿਯਵਰਤ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਪੁਲਿਸ ਟੀਮਾਂ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ । ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਗੈਂਗਸਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੈਂਗਸਟਰ ਗੰਭੀਰ ਜਖ਼ਮੀ ਹੋ ਗਿਆ । ਦੱਸ ਦਈਏ ਕਿ ਜਖ਼ਮੀ ਗੈਂਗਸਟਰ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ, ਉਥੋਂ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।