ਅਹਿਮ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਵਿਗੜੀ ਸਿਹਤ, ਹਾਲਤ ਨਾਜ਼ੁਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿਗੜ ਗਈ । ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਹ ਲੁਧਿਆਣਾ ਦੇ ਦੀਪ ਹਸਪਤਾਲ 'ਚ ਵੈਂਟੀਲੇਟਰ 'ਤੇ ਹਨ ।ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਬਰ ਅਮਰਜੀਤ ਸਿੰਘ ਟਿੱਕਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗਾਇਕ ਸੁਰਿੰਦਰ ਛਿੰਦਾ ਨੇ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਸਰੀਰ 'ਚ ਕਾਫੀ ਇਨਫੈਕਸ਼ਨ ਹੋ ਗਈ। ਹਾਲਤ ਨਾਜ਼ੁਕ ਹੋਣ ਕਾਰਨ ਸੁਰਿੰਦਰ ਛਿੰਦਾ ਨੂੰ ਦੀਪ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਉੱਥੇ ਉਹ ਵੈਂਟੀਲੇਟਰ 'ਤੇ ਹਨ ।

More News

NRI Post
..
NRI Post
..
NRI Post
..