ਨਵੇਂ ਸਾਲ ‘ਤੇ ਮਾਤਾ ਵੈਸ਼ਨੋ ਦੇਵੀ ਭਵਨ ਜਾਣ ਵਾਲਿਆਂ ਲਈ ਅਹਿਮ ਖ਼ਬਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵੇਂ ਸਾਲ 'ਤੇ ਜੰਮੂ ਦੇ ਕੱਟੜਾ ਮਾਤਾ ਵੈਸ਼ਨੋ ਦੇਵੀ ਭਵਨ 'ਚ ਮੱਥਾ ਟੇਕਣ ਜਾਣ ਵਾਲਿਆਂ ਲਈ ਇਹ ਅਹਿਮ ਖ਼ਬਰ ਹੈ। ਦੱਸ ਦਈਏ ਕਿ ਮਾਤਾ ਵੈਸ਼ਨੋ ਦੇਵੀ ਭਵਨ ਦੇਸ਼ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ । ਸ਼ਰਧਾਲੂਆਂ ਦੀ ਗਿਣਤੀ ਨੂੰ ਦੇਖਦੇ ਵੈਸ਼ਨੋ ਦੇਵੀ ਭਵਨ ਸਮੇਤ ਕੱਟੜਾ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ। CRPF ਜਵਾਨਾਂ ਵਲੋਂ ਹਰ ਆਉਣ -ਜਾਣ ਵਾਲੇ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਨਵੇਂ ਸਾਲ ਵਾਲੇ ਦਿਨ ਵੈਸ਼ਨੋ ਦੇਵੀ ਭਵਨ ਤੇ ਸ਼ਰਧਾਲੂਆਂ ਦੀ ਗਿਣਤੀ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਜਿਸ ਨੂੰ ਧਿਆਨ ਵਿੱਚ ਰੱਖ ਕੇ ਪ੍ਰਸ਼ਾਸਨ ਵਲੋਂ ਇਹ ਰਣਨੀਤੀ ਤਿਆਰ ਕੀਤੀ ਗਈ ਹੈ। ਭਵਨ 'ਤੇ 500 CCTV ਕਮਰੇ ਲਗਾਏ ਗਏ ਹਨ। ਕੋਰੋਨਾ ਦੀ ਚੋਥੀ ਲਹਿਰ ਦੇ ਖਤਰੇ ਵਿਚਾਲੇ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਨੂੰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ ।