ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਨੂੰ Follow ਕਰਨ ਵਾਲਿਆਂ ਲਈ ਅਹਿਮ ਖ਼ਬਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਗੈਂਗਸਟਰਾਂ ਨੂੰ Follow ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਈ ਨੌਜਵਾਨ ਸੋਸ਼ਲ ਮੀਡੀਆ 'ਤੇ ਗੈਂਗਸਟਰਾਂ ਨੂੰ Follow ਕਰਨ ਲੱਗ ਪੈਂਦੇ ਹਨ ਤੇ ਫਿਰ ਉਨ੍ਹਾਂ ਦੀ ਸਹਾਇਤਾ ਕਰਨ ਲੱਗ ਜਾਂਦੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੈਪੁਰ 'ਚ ਲਗਾਤਾਰ ਧਮਕੀਆਂ ਤੇ ਗੋਲੀਬਾਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਹੁਣ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਸੋਸ਼ਲ ਮੀਡੀਆ ਅਕਾਊਂਟਸ ਨੂੰ Follow ਕਰਨ ਵਾਲੇ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ । ਦੱਸ ਦਈਏ ਕਿ ਹੁਣ ਤੱਕ ਪੁਲਿਸ ਨੇ 30 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਇਸ ਦੇ ਨਾਲ ਅਪਰਾਧਿਕ ਮਾਮਲਿਆਂ ਨੂੰ ਰੋਕਿਆ ਜਾ ਸਕਦਾ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..