
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਜਲੰਧਰ - ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਕੋਲ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਤਾਂ ਜੋ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਇਕੱਠ ਨਾ ਕੀਤਾ ਜਾਵੇ ਤੇ ਲੋਕ ਅਮਨ ਸ਼ਾਤੀ ਵਿਵਸਥਾ ਨੂੰ ਖਰਾਬ ਨਾ ਕਰਨ। ਦੱਸ ਦਈਏ ਕਿ ਪੰਜਾਬ ਪੁਲਿਸ ਵਲੋਂ ਅੱਜ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਦੇ ਨਕੋਦਰ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ।
ਹੋਰ ਖਬਰਾਂ
Rimpi Sharma
Rimpi Sharma