ਅਹਿਮ ਖ਼ਬਰ : ਕਬੱਡੀ ਪ੍ਰਮੋਟਰ ਕ੍ਰਮਲਜੀਤ ‘ਤੇ ਹੋਇਆ ਹਮਲਾ , ਠਾ -ਠਾ ਚੱਲੀਆਂ ਗੋਲੀਆਂ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ): ਕੈਨੇਡਾ ਤੋਂ ਖੇਡ ਜਗਤ ਨਾਲ ਜੁੜੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕਬੱਡੀ ਪ੍ਰਮੋਟਰ ਕਮਲਜੀਤ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹਮਲਾਵਰਾਂ ਨੇ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਇਸ ਦਾ ਇੰਤਜ਼ਾਰ ਕੀਤਾ ਤੇ ਜਿਵੇ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਉਸ ਦੇ 2 ਗੋਲੀਆਂ ਲੱਗੀਆਂ ਹਨ। ਫਿਲਹਾਲ ਜਖ਼ਮੀ ਹਾਲਾਤ 'ਚ ਕਮਲਜੀਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਉੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਦੱਸ ਦਈਏ ਕਿ ਕਮਲਜੀਤ ਸਿੰਘ ਕੰਗ ਉੱਤਰੀ ਭਾਰਤ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ ਦਾ ਸਭ ਤੋਂ ਵੱਡਾ ਆਗੂ ਹੈ ਤੇ ਉਹ ਜਲੰਧਰ ਦੇ ਪਿੰਡ ਉਗੀ ਦਾ ਰਹਿਣ ਵਾਲਾ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਕਬੱਡੀ ਦੇ ਮਸ਼ਹੂਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ।