ਅਹਿਮ ਖ਼ਬਰ : ਲਤੀਫ਼ਪੁਰਾ ਮਾਮਲਾ ਫਿਰ ਪਹੁੰਚਿਆ ਪੰਜਾਬ ਤੇ ਹਰਿਆਣਾ ਹਾਈਕੋਰਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਲਤੀਫ਼ਪੁਰਾ ਇਲਾਕਾ ਪੂਰੀ ਤਰ੍ਹਾਂ ਖੰਡਰ ਬਣ ਚੁੱਕਾ ਹੈ ,ਬੇਘਰ ਹੋਏ ਲੋਕਾਂ ਦੀਆਂ ਤਕਲੀਫ਼ਾਂ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ । ਦੱਸਿਆ ਜਾ ਰਿਹਾ ਇੰਪਰੂਵਮੈਂਟ ਟਰੱਸਟ ਵਲੋਂ ਜਲੰਧਰ 'ਚ ਪਿਛਲੇ ਕਈ ਸਾਲਾਂ ਤੋਂ ਬਣੇ ਲਤੀਫ਼ਪੁਰਾ ਇਲਾਕੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਸੋਹਣ ਸਿੰਘ ਨੇ ਹਾਈਕੋਰਟ ਦੇ ਵਕੀਲ ਐਡਵੋਕੇਟ RS ਬਜਾਜ ਰਾਹੀਂ ਪਟੀਸ਼ਨ ਦਾਇਰ ਕੀਤੀ। ਜਿਸ 'ਚ ਉਨ੍ਹਾਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਲਤੀਫ਼ਪੁਰਾ ਦੇ ਕਬਜ਼ਿਆਂ ਤੇ ਜਿਹੜਾ ਐਕਸ਼ਨ ਹੋਇਆ…ਉਸ ਦਾ ਕੋਈ ਲਾਭ ਪਤੀਸ਼ਨਕਰਤਾਵਾਂ ਨੂੰ ਨਹੀ ਹੋਇਆ ਕਿਉਕਿ ਢੇਰ ਕੀਤੇ ਸਾਰੇ ਕਬਜ਼ਿਆਂ ਦਾ ਮਲਬਾ ਵੀ ਉੱਥੇ ਹੀ ਪਿਆ ਹੈ ਤੇ ਜਿਹੜੀ ਸੜਕ ਹੈ….. ਉਹ ਬੰਦ ਹੋ ਚੁੱਕੀ ਹੈ। ਇਸ ਮਾਮਲੇ ਸਬੰਧੀ ਅਦਾਲਤ ਨੇ ਪਟੀਸ਼ਨ 'ਤੇ ਅਗਲੀ ਸੁਣਵਾਈ 7 ਨਵੰਬਰ 2023 ਨੂੰ ਤੈਅ ਕੀਤੀ ਹੈ ।