ਅਹਿਮ ਖ਼ਬਰ : ਹੁਣ ਬਿਸ਼ਨੋਈ ਸਮੇਤ ਇਨ੍ਹਾਂ ਗੈਂਗਸਟਰਾਂ ਨੂੰ ਹੋਵੇਗੀ ਕਾਲੇ ਪਾਣੀ ਦੀ ਸਜ਼ਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਦੀਆਂ ਜੇਲ੍ਹਾਂ 'ਚ ਬੰਦ 12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ 'ਚ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ NIA ਵਲੋਂ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਦਿੱਲੀ ਸਮੇਤ ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਬੰਦ ਵੱਡੇ ਗੈਂਗਸਟਰਾਂ ਨੂੰ ਕਾਲੇ ਪਾਣੀ ਦੀ ਸਜ਼ਾ ਦੀ ਮੰਗ ਕੀਤੀ ਗਈ । NIA ਗੈਂਗਸਟਰਾਂ ਨੂੰ ਡਿਬੂਰਗੜ੍ਹ ਕੇਂਦਰੀ ਜੇਲ੍ਹ 'ਚ ਭੇਜਣ 'ਤੇ ਵੀ ਵਿਚਾਰ ਕਰ ਰਹੀ ਹੈ, ਜਿੱਥੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਬੰਦ ਹਨ। ਦੱਸਿਆ ਜਾ ਰਿਹਾ ਪੰਜਾਬ ,ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਵੱਡੇ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ।ਜਿਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਦੂਰ ਦੀਆਂ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ ।ਇਸ ਸੂਚੀ ਵਿੱਚ ਸਿੱਧੂ ਮੂਸੇਵਾਲਾ ਦੇ ਮਾਮਲੇ ਦਾ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਸ਼ਾਮਲ ਹੈ। NIA ਵਲੋਂ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਇਸ ਮੁੱਦੇ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ ।