ਅਹਿਮ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਸਰਕਾਰੀ ਛੁੱਟੀ ਦਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਅਦ ਦਾ 95 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਆਖਰੀ ਸਾਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਏ ਹਨ । ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਕਾਰਨ ਪੰਜਾਬ ਸਰਕਾਰ ਵਲੋਂ 27 ਅਪ੍ਰੈਲ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਸ ਦੇ ਨਾਲ 2 ਦਿਨਾਂ ਦਾ ਕੌਮੀ ਸੋਗ ਰਹੇਗਾ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ। ਜਿਸ ਦੇ ਚਲਦੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ । ਤਕਲੀਫ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ICU 'ਚ ਸ਼ਿਫਟ ਕੀਤਾ ਗਿਆ। ਹਸਪਤਾਲ ਅਨੁਸਾਰ ਉਨ੍ਹਾਂ ਦੇ ਦੇਰ ਰਾਤ 8 ਵਜੇ ਦੇ ਕਰੀਬ ਆਪਣੇ ਆਖਰੀ ਸਾਹ ਲਏ ਹਨ । ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ ।