ਅਹਿਮ ਖ਼ਬਰ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰੀ ਖ਼ਬਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਪੁਲਿਸ ਅੱਜ ਸਵੇਰੇ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਦੇਰ ਰਾਤ ਹਰੀਸ਼ ਸਿੰਗਲਾ ਖਿਲਾਫ ਪੰਜਾਬ 'ਚ ਅਮਨ ਸ਼ਾਂਤੀ ਭੰਗ ਕਰਨ ਦਾ ਮਾਮਲਾ ਦਰਜ਼ ਕੀਤਾ ਗਿਆ। ਪੁਲਿਸ ਅਨੁਸਾਰ ਹਰੀਸ਼ ਸਿੰਗਲਾ 'ਤੇ ਗਰਮ ਖਿਆਲੀ ਆਗੂਆਂ ਖ਼ਿਲਾਫ਼ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਭੜਕਾਊ ਪੋਸਟਾਂ ਪਾਉਣ ਦੇ ਦੋਸ਼ ਹਨ । ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ , ਉੱਥੇ ਹੀ ਪੁਲਿਸ ਵਲੋਂ ਹਰੀਸ਼ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੈਸਲਾ ਸੁਣਾਉਂਦੇ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਰਿਮਾਂਡ ਦੀ ਨਿਆਇਕ ਹਿਰਾਸਤ 'ਤੇ ਭੇਜ ਦਿੱਤਾ ਹੈ ।