ਵਾਸ਼ਿੰਗਟਨ (Vikram Sehajpal) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਖ਼ਿਰਕਾਰ ਮੰਨ ਹੀ ਲਿਆ ਕਿ ਕਸ਼ਮੀਰ ਮੁੱਦੇ 'ਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਭਾਈਚਾਰੇ ਦਾ ਸਮਰਥਨ ਹਾਸਿਲ ਨਹੀਂ ਹੋ ਰਿਹਾ। ਇਮਰਾਨ ਖ਼ਾਨ ਨੇ ਮੰਨਿਆ ਕਿ ਅੰਤਰਰਾਸ਼ਟਰੀ ਭਾਈਚਾਰੇ ਨੇ ਕਸ਼ਮੀਰ 'ਤੇ ਉਨ੍ਹਾਂ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਹੈ। ਇਮਰਾਨ ਖ਼ਾਨ ਨੇ ਇਹ ਗੱਲ ਕਹਿ ਕੇ ਕਸ਼ਮੀਰ ਮੁੱਦੇ 'ਤੇ ਆਪਣੀ ਬੇਵਸੀ ਦਾ ਜ਼ਾਹਰ ਕੀਤੀ ਹੈ। ਇਮਰਾਨ ਖ਼ਾਨ ਨੇ ਸੀਐੱਨਐੱਨ ਦੇ ਇਕ ਇੰਟਰਵਿਊ 'ਚ ਇਹ ਗੱਲ ਕਹੀ।
ਜੰਮੂ-ਕਸ਼ਮੀਰ 'ਤੇ ਦੁਨੀਆ ਦੇ ਕਈ ਦੇਸ਼ਾਂ ਦਾ ਖੜਕਾਉਣ ਵਾਲੇ ਪਾਕਿਸਤਾਨੀ ਵਜ਼ੀਏ ਆਜ਼ਮ ਇਮਰਾਨ ਖ਼ਾਨ ਨੇ ਮੰਨ ਲਿਆ ਕਿ ਇਸ ਮੁੱਦੇ 'ਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੰਚ 'ਤੇ ਤਵੱਜ਼ੋ ਨਹੀਂ ਮਿਲੀ। ਪਾਕਿ ਪੀਐੱਮ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅੰਤਰਰਾਸ਼ਟਰੀ ਭਾਈਚਾਰਾ ਕਦੇ ਕਸ਼ਮੀਰ ਦਾ ਜ਼ਰੂਰ ਨੋਟਿਸ ਲਵੇਗਾ।
ਇਮਰਾਨ ਨੇ ਕਿਹਾ ਕਿ ਪਿਛਲੇ 6 ਸਾਲ 'ਚ ਭਾਰਤ ਕਾਫ਼ੀ ਬਦਲਿਆ ਹੈ ਤੇ ਉਨ੍ਹਾਂ ਨੂੰ ਡਰ ਹੈ ਕਿ ਉਹ ਜ਼ਿਆਦਾ ਤੇਜ਼ੀ ਨਾਲ ਬਦਲਦਾ ਜਾ ਰਿਹਾ ਹੈ। ਪਾਕਿਸਤਾਨੀ ਪੀਐੱਮ ਨੇ ਨਾਲ ਹੀ ਸਾਫ਼ ਕੀਤਾ ਕਿ ਉਹ ਪੀਐੱਮ ਨਰਿੰਦਰ ਮੋਦੀ ਨਾਲ ਕੋਈ ਮੁਲਾਕਾਤ ਨਹੀਂ ਕਰਨ ਵਾਲੇ ਹਨ।



