ਪੁਲਵਾਮਾ ਹਮਲਾ – ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਦਿੱਤਾ ਵੱਡਾ ਬਿਆਨ

by mediateam

ਇਸਲਾਮਾਬਾਦ , 19 ਫਰਵਰੀ ( NRI MEDIA )

14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੁੱਦੇ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕੀਤਾ ਹੈ , ਆਪਣੇ ਬਿਆਨ ਵਿੱਚ ਇਮਰਾਨ ਖ਼ਾਨ ਨੇ ਜਿੱਥੇ ਭਾਰਤ ਨੂੰ ਯੁੱਧ ਦੀ ਧਮਕੀ ਦਿੱਤੀ ਹੈ ਉੱਥੇ ਹੀ ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਨੇ ਹਮਲਾ ਕੀਤਾ ਤਾਂ ਪਾਕਿਸਤਾਨ ਇਸ ਦਾ ਖੁੱਲ੍ਹਾ ਜਵਾਬ ਦੇਵੇਗਾ |


ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਹਿੰਦੁਸਤਾਨ ਦੀ ਸਰਕਾਰ ਪੁਲਵਾਮਾ ਹਮਲੇ ਨੂੰ ਲੈ ਕੇ ਬਿਨਾਂ ਕਿਸੇ ਸਬੂਤ ਤੋਂ ਪਾਕਿਸਤਾਨ ਦੇ ਉੱਪਰ ਇਲਜ਼ਾਮ ਲਗਾ ਰਹੀ ਹੈ , ਉਨ੍ਹਾਂ ਨੇ ਇਹ ਵੀ ਸਫਾਈ ਦਿੱਤੀ ਕਿ ਉਨ੍ਹਾਂ ਦਾ ਪੂਰਾ ਧਿਆਨ ਸਾਊਦੀ ਅਰਬ ਦੇ ਪ੍ਰਿੰਸ ਦੇ ਦੌਰੇ ਤੇ ਸੀ ਇਸ ਲਈ ਹੀ ਉਹ ਇਸ ਦਾ ਜਵਾਬ ਨਹੀਂ ਦੇ ਸਕੇ ਉਨ੍ਹਾਂ ਕਿਹਾ ਕਿ ਹੁਣ ਸਾਊਦੀ ਪ੍ਰਿੰਸ ਵਾਪਸ ਜਾ ਚੁੱਕੇ ਨੇ ਇਸ ਲਈ ਉਹ ਪੁਲਵਾਮਾ ਹਮਲੇ ਦਾ ਜਵਾਬ ਭਾਰਤ ਨੂੰ ਦੇ ਰਹੇ ਹਨ | 

ਇਸ ਦੇ ਨਾਲ ਹੀ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਸਰਕਾਰ ਉਨ੍ਹਾਂ ਨੂੰ ਕੋਈ ਸਬੂਤ ਦੇਵੇਗੀ ਤਾਂ ਉਹ ਹਰ ਮਸਲੇ ਦੀ ਜਾਂਚ ਲਈ ਤਿਆਰ ਹਨ , ਉਨ੍ਹਾਂ ਨੇ ਬਿਆਨ ਵਿੱਚ ਕਿਹਾ ਕਿ ਪਿਛਲੇ ਪੰਦਰਾਂ ਸਾਲਾਂ ਤੋਂ ਅਸੀਂ ਅੱਤਵਾਦ ਦੇ ਖਿਲਾਫ ਲੜਾਈ ਲੜੀ ਹੈ ਭਾਰਤ ਵਿੱਚ ਹਮਲੇ ਕਰਵਾ ਕੇ ਸਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕਸ਼ਮੀਰ ਵਿੱਚ ਕੁਝ ਵੀ ਹੋਣ ਤੇ ਪਾਕਿਸਤਾਨ ਤੇ ਇਲਜ਼ਾਮ ਲਗਾਉਣਾ ਮੰਦਭਾਗਾ ਹੈ ,ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਹਿੰਦੁਸਤਾਨ ਜਾਂਚ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਜਾਂਚ ਲਈ  ਤਿਆਰ ਹਨ |

ਇਮਰਾਨ ਖਾਨ ਨੇ ਕਿਹਾ ਕਿ ਹਿੰਦੁਸਤਾਨ ਦੇ ਕੁਝ ਲੋਕ ਕਹਿ ਰਹੇ ਹਨ ਕਿ ਪਾਕਿਸਤਾਨ ਨੂੰ ਸਬਕ ਸਿਖਾਉਣਾ ਚਾਹੀਦਾ ਹੈ ਕੋਈ ਵੀ ਕਾਨੂੰਨ ਕਿਸੇ ਨੂੰ ਜੱਜ ਬਣਨ ਦੀ ਇਜਾਜ਼ਤ ਨਹੀਂ ਦਿੰਦਾ , ਇਮਰਾਨ ਖਾਨ ਨੇ ਕਿਹਾ ਕਿ ਜੇ ਭਾਰਤ ਪਾਕਿਸਤਾਨ ਤੇ ਹਮਲਾ ਕਰਦਾ ਹੈ ਤਾਂ ਪਾਕਿਸਤਾਨ ਇਸ ਦਾ ਜਵਾਬ ਦੇਵੇਗਾ ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਜੰਗ ਸ਼ੁਰੂ ਕਰਨਾ ਆਸਾਨ ਹੈ ਪਰ ਖਤਮ ਕਰਨਾ ਬਹੁਤ ਮੁਸ਼ਕਿਲ ਹੈ , ਇਸ ਲਈ ਗੱਲਬਾਤ ਹੀ ਕਸ਼ਮੀਰ ਮੁੱਦੇ ਦਾ ਅਸਲੀ ਹੱਲ ਹੈ |


ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਬੈਠੇ ਜੈਸ਼ ਏ ਮੁਹੰਮਦ ਦੇ ਅੱਤਵਾਦੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਤੋਂ ਬਾਅਦ ਭਾਰਤ ਨੇ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ , ਇਸ ਤੋਂ ਬਾਅਦ ਪਾਕਿਸਤਾਨ ਵਿੱਚ ਕਾਫੀ ਹਲਚਲ ਮਚੀ ਹੋਈ ਹੈ |

More News

NRI Post
..
NRI Post
..
NRI Post
..