ਨਾਗਰਿਕਤਾ ਸੋਧ ਬਿੱਲ ‘ਤੇ ਭੜਕੇ ਇਮਰਾਨ ਖ਼ਾਨ, ਭਾਰਤ ਨੂੰ ਕਹਿ ਇਹ ਗੱਲ

by

ਲਾਹੌਰ (Vikram Sehajpal) : ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਇਸ ਬਿੱਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿੱਲ 'ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੇ ਸਾਰੇ ਨਿਯਮਾਂ ਦੀ ਉਲੰਘਣਾ ਕਰਦਾ ਹੈ।' ਇਮਰਾਨ ਖਾਨ ਨੇ ਟਵੀਟ ਕਰਦੇ ਹੋਏ ਲਿਖਿਆ, ਕਿ 'ਅਸੀਂ ਭਾਰਤ ਦੀ ਲੋਕ ਸਭਾ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਬਿੱਲ ਦਾ ਵਿਰੋਧ ਕਰਦੇ ਹਾਂ।

ਇਹ ਕਾਨੂੰਨ ਪਾਕਿਸਤਾਨ ਨਾਲ ਦੁਵੱਲੇ ਸਮਝੌਤਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦੀ ਉਲੰਘਣਾ ਕਰਦਾ ਹੈ। ਇਹ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਹਿੰਦੂ ਰਾਸ਼ਟਰ ਦਾ ਏਜੰਡਾ ਹੈ ਜਿਸ ਨੂੰ ਹੁਣ ਮੋਦੀ ਸਰਕਾਰ ਲਾਗੂ ਕਰ ਰਹੀ ਹੈ। 


ਦੱਸਦਈਏ ਕਿ ਨਾਗਰਿਕਤਾ ਸੋਧ ਬਿੱਲ ਜੋ ਸੋਮਵਾਰ ਨੂੰ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਹੈ, ਜਸੀ ਦੇ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਹਿੰਦੂ, ਬੋਧ, ਜੈਨ, ਪਾਰਸੀ, ਸਿੱਖ, ਈਸਾਈ ਸ਼ਰਨਾਰਥੀ ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰ ਸਕਣਗੇ। 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਹ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਕਾਨੂੰਨਾਂ ਤਹਿਤ ਇਕ ਇਸਲਾਮੀ ਦੇਸ਼ ਹੈ, ਇਸ ਲਈ ਉੱਥੇ ਕੋਈ ਮੁਸਲਿਮ ਘੱਟ ਗਿਣਤੀ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਇਸ ਬਿੱਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

More News

NRI Post
..
NRI Post
..
NRI Post
..