Pakistan ‘ਚ ਵੋਟਿੰਗ ਭਲਕੇ, ਬੇਭਰੋਸਗੀ ਮਤੇ ਦਾ ਸਾਹਮਣਾ ਕਰਨਗੇ ਇਮਰਾਨ ਖਾਨ

by jaskamal

ਨਿਊਜ਼ ਡੈਸਕ : ਸਿਆਸੀ ਸੰਕਟ ਦਰਮਿਆਨ ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਮੰਨਿਆ ਕਿ ਡਿਪਟੀ ਸਪੀਕਰ ਦਾ ਫੈਸਲਾ ਗੈਰ-ਸੰਵਿਧਾਨਕ ਸੀ। ਹੁਣ ਇਮਰਾਨ ਖਾਨ ਨੂੰ 9 ਅਪ੍ਰੈਲ ਨੂੰ ਨੈਸ਼ਨਲ ਅਸੈਂਬਲੀ 'ਚ ਬੇਭਰੋਸਗੀ ਪ੍ਰਸਤਾਵ ਦਾ ਸਾਹਮਣਾ ਕਰਨਾ ਪਵੇਗਾ। ਕੋਰਟ ਨੇ ਕਿਹਾ ਕਿ ਇਮਰਾਨ ਖਾਨ ਨੂੰ 9 ਅਪ੍ਰੈਲ ਨੂੰ ਸਵੇਰੇ 10 ਵਜੇ ਨੈਸ਼ਨਲ ਅਸੈਂਬਲੀ 'ਚ ਬੇਭਰੋਸੀ ਪ੍ਰਸਤਾਵ ਦਾ ਸਾਹਮਣਾ ਕਰਨਾ ਪਵੇਗਾ। ਨਾਲ ਹੀ ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰ ਦਿੱਤਾ ਹੈ।

ਕੋਰਟ ਦੇ ਫੈਸਲੇ ਤੋਂ ਪਹਿਲਾਂ ਇਮਰਾਨ ਖਾਨ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦਾ ਜੋ ਵੀ ਫੈਸਲਾ ਹੋਵੇਗਾ, ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਸਵੀਕਾਰ ਹੋਵੇਗਾ। ਫੈਸਲਾ ਸੁਣਾਉਣ ਤੋਂ ਪਹਿਲਾਂ ਚੀਫ਼ ਜਸਟਿਸ ਨੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੋਣ ਕਮਿਸ਼ਨ ਦੇ ਸਕੱਤਰ ਕਾਨੂੰਨ ਟੀਮ ਨਾਲ ਸੁਪਰੀਮ ਕੋਰਟ ਪਹੁੰਚੇ। ਇਸ ਦੌਰਾਨ ਚੋਣ ਕਮਿਸ਼ਨਰ ਨੇ ਕਿਹਾ ਕਿ ਜਲਦ ਚੋਣਾਂ ਸੰਭਵ ਨਹੀਂ ਹਨ।