Action Mode ’ਚ ਪੰਚਾਇਤ ਮੰਤਰੀ Dhaliwal, Mohali ਵਿਖੇ ਰੇਡ ਕਰ ਸਰਕਾਰੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

by jaskamal

ਨਿਊਜ਼ ਡੈਸਕ : ਮੰਤਰੀ ਬਣਨ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੂਰੇ ਐਕਸ਼ਨ ’ਚ ਨਜ਼ਰ ਆ ਰਹੇ ਹਨ। ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਹਾਲੀ ਵਿਖੇ ਸਿਸਵਾਂ ਨੇੜੇ ਸੁਖ ਵਿਲਾਸ ਹੋਟਲ ਦੇ ਕੋਲ ਲਾਈਵ ਰੇਡ ਕੀਤੀ ਗਈ। ਇਸ ਦੌਰਾਨ ਮੰਤਰੀ ਧਾਲੀਵਾਲ ਵੱਲੋਂ ਟਰੈਕਟਰ ਲਿਆ ਕੇ ਰੇਡ ਕਰਕੇ ਸਰਕਾਰੀ ਜ਼ਮੀਨ ਨੂੰ ਕਬਜ਼ੇ ’ਚੋਂ ਛੁਡਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਮੀਨ ’ਤੇ ਕੈਪਟਨ ਬਿਕਰਮ ਸਿੰਘ ਨੇ 2007 ਤੋਂ ਕਬਜ਼ਾ ਕੀਤਾ ਹੋਇਆ ਸੀ।

ਇਹ ਸਾਰੀ ਪੰਚਾਇਤੀ ਵਿਭਾਗ ਦੀ ਜ਼ਮੀਨ 29 ਏਕੜ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸ ਨੂੰ ਹੁਣ ਛੁਡਵਾਅ ਲਿਆ ਗਿਆ ਹੈ। ਲਾਈਵ ਰੇਡ ਕਰਨ ਮੌਕੇ ਕੁਲਦੀਪ ਸਿੰਘ ਧਾਲੀਵਾਲ ਪੂਰੇ ਦਸਤਾਵੇਜ਼ ਲੈ ਕੇ ਪਹੁੰਚੇ ਅਤੇ ਉਕਤ ਜ਼ਮੀਨ ਨੂੰ ਕਬਜ਼ੇ ’ਚੋਂ ਛੁਡਵਾਇਆ। ਉਕਤ ਜ਼ਮੀਨ ਕਰੋੜਾਂ ਰੁਪਏ ਦੀ ਜ਼ਮੀਨ ਦੱਸੀ ਜਾ ਰਹੀ ਹੈ।

More News

NRI Post
..
NRI Post
..
NRI Post
..