ਫਤਿਹਗੜ੍ਹ ਸਾਹਿਬ ‘ਚ 4 ਬਲੈਕ ਫੰਗਸ ਮਾਮਲੇ ਆਏ ਸਾਹਮਣੇ 2 ਦੀ ਮੌਤ

by vikramsehajpal

ਫਤਿਹਗੜ੍ਹ ਸਾਹਿਬ (ਦੇਵ ਇੰਦਰਜੀਤ) : ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਬਲੈਕ ਫੰਗਸ ਨਾਲ ਮੰਡੀ ਗੋਬਿੰਦਗੜ੍ਹ ਦੀ 54 ਸਾਲਾ ਜਨਾਨੀ ਦੀ ਡੀ. ਐੱਮ. ਸੀ. ਲੁਧਿਆਣਾ ਵਿਖੇ ਮੌਤ ਹੋ ਗਈ। ਇੰਝ ਹੀ ਅਮਲੋਹ ਦੇ ਇਕ 52 ਸਾਲਾ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਚ ਇਲਾਜ ਅਧੀਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ 2 ਮਰੀਜ਼ਾਂ ਦਾ ਬਲੈਕ ਫੰਗਸ ਦਾ ਇਲਾਜ ਚੱਲ ਰਿਹਾ।

ਇਨ੍ਹਾਂ ਮਰੀਜ਼ਾਂ 'ਚ ਖਮਾਣੋਂ ਦਾ 55 ਸਾਲਾ ਵਿਅਕਤੀ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਹੈ, ਜਦੋਂ ਕਿ ਇਕ 55 ਸਾਲਾ ਵਿਅਕਤੀ ਪੀ. ਜੀ. ਈ. ਵਿਖੇ ਜੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਬਲੈਕ ਫੰਗਸ ਦੇ ਜਿਹੜੇ ਕੇਸ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਸਾਹਮਣੇ ਆਏ ਹਨ, ਇਹ ਚਾਰੇ ਵਿਅਕਤੀ ਕੋਰੋਨਾ ਪਾਜ਼ੇਟਿਵ ਸਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਵਲੋਂ ਦੱਸੇ ਲੱਛਣਾ ਵਿਚੋਂ ਜੇਕਰ ਕਿਸੇ ਨੂੰ ਕੋਈ ਲੱਛਣ ਹੋਵੇ ਤਾਂ ਉਹ ਤੁਰੰਤ ਉਸਦੀ ਜਾਂਚ ਕਰਵਾਏ।

ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਜਿੱਥੇ ਕੋਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ, ਉੱਥੇ ਹੀ ਬਲੈਕ ਫੰਗਸ ਨੇ ਵੀ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਇਸ ਕਾਰਨ ਦੇਸ਼ ਭਰ ਵਿਚ ਬਹੁਤੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਅੰਦਰ ਵੀ ਬਲੈਕ ਫੰਗਸ ਦੇ ਕੇਸ ਸਾਹਮਣੇ ਆ ਰਹੇ ਹਨ। ਇੱਥੇ 4 ਲੋਕਾਂ ਨੂੰ ਬਲੈਕ ਫੰਗਸ ਹੋਣ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ 'ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 2 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

More News

NRI Post
..
NRI Post
..
NRI Post
..