ਜਰਮਨੀ (ਐਨ .ਆਰ .ਆਈ ਮੀਡਿਆ ) : ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿਥੇ ਪੰਜਾਬ ਸਣੇ ਦੇਸ਼ ਭਰ ਦੇ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਅੰਦੋਲਨ ਲਈ ਡਟੇ ਹੋਏ ਹਨ,ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਉਧਰ ਦੂਜੇ ਪਾਸੇ ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਦੀ ਥਾਂ ਕੁਝ ਵਿਵਾਦਮਈ ਹਿੱਸਿਆਂ ਨੂੰ ਸੋਧਣ ਲਈ ਤਿਆਰ ਹੈ।
ਓਥੇ ਹੀ ਕਿਸਾਨ ਇਹਨਾਂ ਕਾਨੂੰਨਾਂ ਦੇ ਵਿਰੋਧ ਦੇ ਵਿਚ ਲਗਤਾਰ ਬਰਡਰਾਂ ਤੇ ਡੱਟੇ ਹੋਏ ਨੇ ,ਦੇਸ਼ ਹੀ ਨਹੀਂ ਵਿਦੇਸ਼ਾਂ ਤੋਂ ਵੀ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਦੇ ਅੜੀਅਲ ਵਤੀਰੇ ਕਾਰਨ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਵਿੱਚ ਵੀ ਮੋਦੀ ਸਰਕਾਰ ਲਈ ਰੋਸ ਪਾਇਆ ਜਾ ਰਿਹਾ ਹੈ ਓਥੇ ਹੀ ਜਰਮਨੀ ਦੇ ਬਰੀਲੇਨ ਦੇ ਵਿਚ ਕਿਸਾਨਾਂ ਦੇ ਸਮਰਥਨ ਦੇ ਲਈ ਰੈਲੀਆਂ ਕੱਢਿਆ ਜਾ ਰਹੀਆਂ ਨੇ , ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ



