ਜਲੰਧਰ (ਰਾਘਵ): ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਚੌਕ 'ਤੇ ਸਰਕਾਰੀ ਪੀਆਰਟੀਸੀ ਬੱਸ ਦੇ ਡਰਾਈਵਰ ਨੇ ਔਰਤ ਨੂੰ ਬੱਸ ਹੇਠਾਂ ਕੁਚਲ ਦਿੱਤਾ। ਇਸ ਹਾਦਸੇ 'ਚ ਜ਼ਖਮੀ ਔਰਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਚੌਕ 'ਤੇ ਸੜਕ ਜਾਮ ਕਰ ਦਿੱਤੀ ਅਤੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਭਾਰੀ ਜਾਮ ਲੱਗ ਗਿਆ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਚੌਕ 'ਚ ਸੜਕ ਜਾਮ ਕਰ ਦਿੱਤੀ। ਉਨ੍ਹਾਂ ਇਸ ਘਟਨਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਦੌਰਾਨ ਜਲੰਧਰ ਵਿੱਚ ਭਾਰੀ ਟਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਹਾਲਾਂਕਿ ਪੁਲਸ ਨੂੰ ਮੌਕੇ 'ਤੇ ਪਹੁੰਚਣ 'ਚ 2 ਘੰਟੇ ਲੱਗ ਗਏ। ਪੀਸੀਆਰ ਮੁਲਾਜ਼ਮਾਂ ਨੇ ਸੂਚਨਾ ਦਿੱਤੀ ਅਤੇ ਜਾਂਚ ਅਧਿਕਾਰੀ ਮਹਿੰਦਰ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਘਟਨਾ ਨੂੰ ਲੈ ਕੇ ਲੋਕਾਂ 'ਚ ਰੋਸ ਅਤੇ ਗੁੱਸਾ ਹੈ ਅਤੇ ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਸਮੇਂ 'ਤੇ ਮੌਕੇ 'ਤੇ ਪਹੁੰਚਣ 'ਚ ਦੇਰੀ ਕਰ ਰਹੀ ਹੈ। ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਜਲਦ ਹੀ ਕਾਰਵਾਈ ਕੀਤੀ ਜਾਵੇਗੀ।



