ਕਸ਼ਮੀਰ ‘ਚ ਆਰਮੀ ਨਾਲ ਮੁਕਾਬਲੇ ਦੋਰਾਨ 3 ਅੱਤਵਾਦੀ ਢੇਰ ਤੇ ,ਇਕ SPO ਸ਼ਹੀਦ

by vikramsehajpal

ਸ਼੍ਰੀਨਗਰ,(ਦੇਵ ਇੰਦਰਜੀਤ) :ਕਸ਼ਮੀਰ ਘਾਟੀ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ 2 ਵੱਖ-ਵੱਖ ਮੁਕਾਬਲਿਆਂ 'ਚ ਤਿੰਨ ਅੱਤਵਾਦੀਆਂ ਦੀ ਮੌਤ ਹੋ ਗਈ, ਜਦੋਂ ਕਿ ਜੰਮੂ ਕਸ਼ਮੀਰ ਪੁਲਸ ਦੇ ਇਕ ਵਿਸ਼ੇਸ਼ ਪੁਲਸ ਅਧਿਕਾਰੀ ਸ਼ਹੀਦ ਹੋ ਗਏ ਅਤੇ ਇਕ ਕਾਂਸਟੇਬਲ ਜ਼ਖਮੀ ਹੋ ਗਿਆ।

ਸੂਤਰਾਂ ਅਨੁਸਾਰ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫ਼ਲ, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਦੱਖਣੀ ਕਸ਼ਮੀਰ 'ਚ ਸ਼ੋਪੀਆਂ ਜ਼ਿਲ੍ਹੇ ਦੇ ਬਾਦਿਗਾਮ ਪਿੰਡ 'ਚ ਸਾਂਝੀ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।