ਗਰਭਵਤੀ ਮਹਿਲਾ ਨਾਲ ਸਹੁਰੇ ਪਰਿਵਾਰ ਨੇ ਕੀਤੀ ਕੁੱਟਮਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਘਰੇਲੂ ਲੜਾਈ ਕਾਰਨ ਗਰਭਵਤੀ ਮਹਿਲਾ ਨਾਲ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕੀਤੀ ਗਈ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ। ਮਹਿਲਾ ਨੂੰ ਇਲਾਜ਼ ਲਈ ਹੁਣ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੀੜਤਾ ਨੇ ਆਪਣੇ ਪਤੀ 'ਤੇ ਕਿਸੇ ਹੋਰ ਮਹਿਲਾਂ ਨਾਲ ਨਾਜਾਇਜ਼ ਸਬੰਧ ਬਣਾਉਣ ਦੇ ਦੋਸ਼ ਲਗਾਏ ਹਨ। ਪਿੰਡ ਵਾਸੀ ਅਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 3 ਸਾਲ ਪਹਿਲਾਂ ਪ੍ਰਿੰਸ ਕੁਮਾਰ ਨਾਲ ਦੇ ਨੌਜਵਾਨ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਤ ਨੇ ਜਨਮ ਲਿਆ। ਹੁਣ ਫਿਰ ਉਹ ਕੁਝ ਮਹੀਨਿਆਂ ਤੋਂ ਗਰਭਵਤੀ ਹੈ । ਅਮਨਦੀਪ ਨੇ ਦੋਸ਼ ਲਗਾਏ ਹਨ ਕਿ ਉਸ ਦੇ ਪਤੀ ਦੇ ਕਿਸੇ ਹੋਰ ਮਹਿਲਾ ਨਾਲ ਨਾਜਾਇਜ਼ ਸਬੰਧ ਸਨ ਤੇ ਉਸ ਦਾ ਵਿਰੋਧ ਕਰਨ 'ਤੇ ਉਸ ਨਾਲ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕੀਤੀ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।