ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਪਾਰਾ 40 ਡਿਗਰੀ ਤੋਂ ਪਾਰ ‘ਲੂ’ ਦੇ ਕਹਿਰ ਸ਼ੁਰੂ…!

by vikramsehajpal

ਲੁਧਿਆਣਾ (ਦੇਵ ਇੰਦਰਜੀਤ) : ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 35 ਫੀਸਦੀ ਅਤੇ ਸ਼ਾਮ ਨੂੰ 10 ਫ਼ੀਸਦੀ ਰਿਕਾਰਡ ਕੀਤੀ ਗਈ। ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਗਰਮ ਅਤੇ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ, ਜਿਸ ਨਾਲ ਲੂ ਦੇ ਕਹਿਰ ਨਾਲ ਲੁਧਿਆਣਵੀਂ ਬੇਹਾਲ ਨਜ਼ਰ ਆਏ। ਸੜਕ ’ਤੇ ਚੱਲਦੇ ਸਮੇਂ ਕੁੱਝ ਸੈਕਿੰਡ ਲਈ ਵੀ ਧੁੱਪ ਬਰਦਾਸ਼ਤ ਨਹੀਂ ਹੋ ਰਹੀ ਸੀ। ਦੁਪਹਿਰ ਦੇ ਸਮੇਂ ਤਾਂ ਸੜਕਾਂ ’ਤੇ ਸੰਨਾਟਾ ਪਸਰਿਆ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਿਹਾ।