by jaskamal
ਪੱਤਰ ਪ੍ਰੇਰਕ : ਮੋਗਾ ਪੁਲਿਸ ਨੇ 4 ਗੈਰ ਕਾਨੂੰਨੀ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਦਨਾਮ ਗੈਂਗਸਟਰ ਮਨੀ ਭਿੰਡਰ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਦੋ ਬਗੈਰ ਨੰਬਰ ਪਲੇਟ ਵਾਲੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੁਲਜ਼ਮਾਂ ਨੇ ਫਿਰੋਜ਼ਪੁਰ ਪਹੁੰਚਾਉਣੇ ਸਨ। ਪੁਲਿਸ ਮੁਤਾਬਿਕ ਫਿਲਹਾਲ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਗੈਂਗਸਟਰਾਂ ਨੇ ਹਥਿਆਰਾਂ ਨਾਲ ਕਿਸ ਨੂੰ ਟਾਰਗੇਟ ਕਰਨਾ ਸੀ ਜਾਂ ਕਿਸ ਨੂੰ ਵਾਰਦਾਤ ਨੂੰ ਅੰਜਾਮ ਦੇਣਾ ਸੀ।