ਪੰਜਾਬ ‘ਚ 50 ਪੈਸੇ ਤੋਂ ਲੈ ਕੇ 1 ਰੁਪਏ ਤਕ ਪ੍ਰਤੀ ਯੂਨਿਟ ਸਸਤੀ ਹੋਈ ਬਿਜਲੀ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਖੇਤੀਬਾੜੀ ਖੇਤਰ ਲਈ ਬਿਜਲੀ ਦਰਾਂ 'ਚ 9 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ। ਵੱਡੇ ਉਦਯੋਗਿਕ ਘਰਾਣਿਆਂ ਲਈ ਬਿਜਲੀ ਦਰਾਂ ਵਿਚ ਵਾਧਾ 2 ਫੀਸਦੀ ਤੋਂ ਵੀ ਘੱਟ ਰੱਖਿਆ ਗਿਆ ਹੈ। ਇੰਡਸਟਰੀ ਲਈ ਰਾਤ ਵੇਲੇ ਦਾ ਵਿਸ਼ੇਸ਼ ਟੈਰਿਫ ਪਹਿਲਾਂ ਵਾਂਗ ਹੀ ਜਾਰੀ ਰਹੇਗਾ ਤੇ ਇੰਡਸਟਰੀ ਦੀ ਮੰਗ ’ਤੇ ਰਾਤ ਵੇਲੇ ਦੇ ਵਿਸ਼ੇਸ਼ ਟੈਰਿਫ ਅਨੂਸਾਰ ਬਿਜਲੀ ਦੀ ਵਰਤੋਂ ਦਾ ਸਮਾਂ ਰਾਤ 10 ਵਜੇ ਤੋਂ 6 ਵਜੇ ਦੀ ਥਾਂ ਹੁਣ 4 ਘੰਟੇ ਵਧਾ ਕੇ ਰਾਤ 10 ਵਜੇ ਤੋਂ ਸਵੇਰੇ 10.00 ਵਜੇ ਤਕ ਹੀ ਕਰ ਦਿੱਤਾ ਗਿਆ।

ਜਾਰੀ ਕੀਤੇ ਗਏ ਹੁਕਮਾਂ 'ਚ ਦੱਸਿਆ ਗਿਆ 2 ਕਿਲੋ ਵਾਟ ਤਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ ਬਿਜਲੀ ਦਰਾਂ ਇਕ ਰੁਪਏ ਤੇ 101 ਤੋਂ ਲੈ ਕੇ 300 ਯੂਨਿਟ ਤਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰ੍ਹਾਂ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰ੍ਹਾਂ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ। ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗ਼ੈਰ ਘਰੇਲੂ ਖਪਤਕਾਰਾਂ ਯਾਨੀ ਐੱਨਆਰਐੱਸ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ।

ਪੰਜਾਬ ਸੂਬਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦਰਾਂ 'ਚ ਪੰਜਾਹ ਪੈਸੇ ਤੋਂ ਲੈ ਕੇ 1 ਰੁਪਏ ਤਕ ਪ੍ਰਤੀ ਯੂਨਿਟ ਤਕ ਦੀ ਕਟੌਤੀ ਕੀਤੀ ਹੈ। ਨਵੀਂਆਂ ਬਿਜਲੀ ਦਰਾਂ 1 ਜੂਨ 2021 ਤੋਂ 31 ਮਾਰਚ 2022 ਤਕ ਲਾਗੂ ਰਹਿਣਗੀਆਂ।

More News

NRI Post
..
NRI Post
..
NRI Post
..