6 ਮਹੀਨਿਆਂ ਦੀ ਬੱਚੀ ਨੂੰ ਅਗਵਾ ਕਰਨ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਗਾਜ਼ੀ ਗੁੱਲਾ ਇਲਾਕੇ 'ਚ ਪਿਛਲੇ ਦਿਨੀਂ ਇੱਕ 6 ਮਹੀਨੇ ਦੀ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ ।ਪੁਲਿਸ ਨੇ ਅਗਵਾ ਕੀਤੀ ਬੱਚੀ ਨੂੰ ਬਰਾਮਦ ਕਰ ਲਿਆ । ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ 6 ਮਹੀਨੇ ਦੀ ਬੱਚੀ ਨੂੰ ਅਗਵਾ ਕਰ ਲਿਆ ਗਿਆ ਸੀ। ਜਿਸ ਦੀ ਇੱਕ CCTV ਫੁਟੇਜ ਵੀ ਪੁਲਿਸ ਨੂੰ ਮਿਲੀ ਸੀ ।ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ 3 ਅਗਵਾਕਾਰ ਬੱਚੀ ਨੂੰ ਅਗਵਾ ਕਰਕੇ ਲਿਜਾ ਰਹੇ ਸਨ ਤੇ ਉਨ੍ਹਾਂ ਨਾਲ ਇੱਕ ਮਹਿਲਾ ਵੀ ਸ਼ਾਮਲ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਬੱਚੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ ।ਜਿਸ ਤੋਂ ਬਾਅਦ ਪੁਲਿਸ ਟੀਮ ਨੇ 24 ਘੰਟੀਆਂ ਅੰਦਰ ਬੱਚੀ ਨੂੰ ਬਰਾਮਦ ਕੀਤਾ। ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ ।