ਡਿਪੋਰਟ ਕੀਤੇ ਵਿਦਿਆਰਥੀਆਂ ਦੇ ਮਾਮਲੇ ‘ਚ ਮੰਤਰੀ ਧਾਲੀਵਾਲ ਨੇ ਕੈਨੇਡਾ ਸਰਕਾਰ ਦਾ ਕੀਤਾ ਧੰਨਵਾਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਕੈਨੇਡਾ 'ਚ 700 ਜਲੰਧਰ ਦੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਹੋਣ ਕਰਕੇ ਡਿਪੋਰਟ ਕੀਤਾ ਗਿਆ ਸੀ। ਉੱਥੇ ਹੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ਤੇ ਕੈਨੇਡਾ ਸਰਕਾਰ ਨੇ ਰੋਕ ਲੱਗਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਮੈ ਕੈਨੇਡਾ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ…. ਤੁਸੀਂ ਮੇਰੀ ਬੇਨਤੀ ਸਵੀਕਾਰ ਕੀਤੀ। ਧਾਲੀਵਾਲ ਨੇ ਕਿਹਾ ਕਿ ਕੈਨੇਡਾ ਵਿੱਚ ਵੀਜ਼ਾ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੂੰ ਵਾਪਸ ਨਾ ਭੇਜਣ ਦਾ ਫੈਸਲਾ ਉਨ੍ਹਾਂ ਦੇ ਭਵਿੱਖ ਨੂੰ ਬਚਾਵੇਗਾ । ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਧਾਲੀਵਾਲ ਨੇ ਭਾਰਤ ਦੇ ਹਾਈ ਕਮਿਸ਼ਨਰ ਤੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੈਨੇਡਾ 'ਚ ਡਿਪੋਰਟ ਹੋਏ ਵਿਦਿਆਰਥੀਆਂ ਦੇ ਮਾਮਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ ।