ਕੁੜੀਆਂ ਦੀ ਵੀਡੀਓ ਬਣਾਉਣ ਦੇ ਮਾਮਲੇ ‘ਚ CM ਮਾਨ ਨੇ ਕਾਰਵਾਈ ਦੇ ਦਿੱਤੇ ਹੁਕਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕੁੜੀਆਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਦੇ ਜਾਂਚ ਹੁਕਮ ਦਿੱਤੇ ਹਨ। ਦੱਸ ਦਈਏ ਕਿ ਇਕ ਕੁੜੀ ਵਲੋਂ 60 ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਗਿਆ ਸੀ । ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਲੈ ਕੇ ਪੰਜਾਬ ਦੇ ਹੋਰ ਵੀ ਕੈਬਨਿਟ ਮੰਤਰੀਆਂ ਨੇ ਸਖਤ ਕਾਰਵਾਈ ਕਰਨ ਲਈ ਕਹਿ ਦਿੱਤਾ ਹੈ।

ਮੁੱਖ ਮੰਤਰੀ ਨੇ ਟਵੀਟ ਕਰ ਲਿਖਿਆ: 'ਚੰਡੀਗੜ੍ਹ ਯੂਨੀਵਰਸਿਟੀ' ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਬੁੱਤ ਦੁੱਖ ਹੋਇਆ ਹੈ, ਸਾਡੀਆਂ ਧੀਆਂ ਸਾਡੀ ਇਜ਼ਤ ਹਨ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ, ਮੈ ਸਾਰੀਆਂ ਕੋਲ ਅਪੀਲ ਕਰਦਾ ਹਾਂ ਅਫਵਾਹਾਂ ਤੇ ਧਿਆਨ ਨਾ ਦਿਓ ।

More News

NRI Post
..
NRI Post
..
NRI Post
..