ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਹੋਵੇਗਾ ਕਹਿਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਕੁਝ ਹਿੱਸਿਆਂ 'ਚ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਸਮੇਤ ਦੇਸ਼ ਦੇ ਕਈ ਖੇਤਰਾਂ ਵਿੱਚ ਤਾਪਮਾਨ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਿੱਲੀ ਐਨਸੀਆਰ ਵਿੱਚ ਆਮ ਤੋਰ 'ਤੇ ਮੌਸਮ ਸਾਫ ਰਹਿਣ ਕਾਰਨ ਤਾਪਮਾਨ 35 ਡਿਗਰੀ ਤੱਕ ਵੱਧ ਸਕਦਾ ਹੈ, ਜਦਕਿ ਇਸ ਵਾਰ ਘਟੋ- ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਸ ਦੇ ਨਾਲ ਹੀ ਮਹਾਰਾਸ਼ਟਰ , ਕਰਨਾਟਕ ਸਣੇ ਕਈ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 15 ਮਈ ਤੱਕ ਬਠਿੰਡਾ, ਬਰਨਾਲਾ, ਮੋਗਾ ਵਿੱਚ ਗਰਮ ਹਵਾਵਾਂ ਚੱਲ ਸਕਦੀਆਂ ਹਨ। ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਗਰਮੀ ਹੋਰ ਵਧੇਗੀ ,ਉੱਥੇ ਹੀ ਤਰਨਤਾਰਨ ,ਹੁਸ਼ਿਆਰਪੁਰ ਸਮੇਤ ਬਾਕੀ ਜ਼ਿਲ੍ਹਿਆਂ 'ਚ ਗਰਮੀ ਜ਼ਿਆਦਾ ਨਹੀ ਹੋਵੇਗੀ। 18 ਮਈ ਤੱਕ ਮੌਸਮ ਬਦਲਣ ਦੀ ਉਮੀਦ ਜਤਾਈ ਜਾ ਰਹੀ ਹੈ ।