ਬੀਤੇ 24 ਘੰਟਿਆਂ ‘ਚ 44,111 ਨਵੇਂ ਕੋਰੋਨਾ ਕੇਸ ਅਤੇ 738 ਮਰੀਜ਼ਾਂ ਦੀ ਮੌਤ

by vikramsehajpal

ਦਿੱਲੀ (ਦੇਵ ਇੰਦਰਜੀਤ) : ਵੀਰਵਾਰ ਨੂੰ 18,76,036 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ’ਚ ਹੁਣ ਤੱਕ 41,64,16,463 ਨਮੂਨਿਆਂ ਦੀ ਕੋਰੋਨਾ ਸਬੰਧੀ ਜਾਂਚ ਹੋਈ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਹੁਣ ਤੱਕ 34,46,11,291 ਲੋਕਾਂ ਨੂੰ ਕੋਰੋਨਾ ਟੀਕੇ ਲਾ ਜਾ ਚੁੱਕੇ ਹਨ। ਦੱਸ ਦੇਈਏ ਦੇਸ਼ ਵਿਚ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ 16 ਜਨਵਰੀ 2021 ਨੂੰ ਹੋਈ।

ਦੇਸ਼ ਵਿਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 44,111 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,05,02,362 ਹੋ ਗਈ ਹੈ। ਇਸ ਦੌਰਾਨ ਵਾਇਰਸ ਤੋਂ 738 ਲੋਕਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 4,01,050 ਹੋ ਗਿਆ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 97 ਦਿਨਾਂ ਬਾਅਦ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5 ਲੱਖ ਤੋਂ ਘੱਟ 4,95,533 ਹੈ, ਜੋ ਵਾਇਰਸ ਦੇ ਕੁੱਲ ਮਾਮਿਲਆਂ ਦਾ 1.62 ਫ਼ੀਸਦੀ ਹੈ। ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਦਰ ਸੁਧਰ ਕੇ 97.06 ਫ਼ੀਸਦੀ ਹੋ ਗਈ ਹੈ। ਪਿਛਲੇ 24 ਘੰਟੇ ਦੌਰਾਨ ਇਲਾਜ ਅਧੀਨ ਮਾਮਿਲਆਂ ’ਚ 14,401 ਦੀ ਕਮੀ ਆਈ ਹੈ। ਹੁਣ ਤੱਕ 2,96,05,779 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

More News

NRI Post
..
NRI Post
..
NRI Post
..