ਬੀਤੇ 24 ਘੰਟਿਆਂ ‘ਚ ਦੇਸ਼ ਭਰ ਵਿਚ 2,73,810 ਕੋਰੋਨਾ ਦੇ ਨਵੇਂ ਕੇਸ ਤੇ 1619 ਮੌਤਾਂ

by mediateam

ਦਿੱਲੀ,(ਦੇਵ ਇੰਦਰਜੀਤ) : ਕੋਰੋਨਾ ਮਹਾਮਾਰੀ ਖ਼ਿਲਾਫ਼ ਦੇਸ਼ ਵਿਚ ਟੀਕਾਕਰਨ ਮੁਹਿੰਮ ਵੀ ਜਾਰੀ ਹੈ।ਦੇਸ਼ ਵਿਚ ਕੋਰੋਨਾ ਕਾਰਨ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ, ਬੀਤੇ 24 ਘੰਟਿਆਂ 'ਚ ਦੇਸ਼ ਭਰ ਵਿਚ ਕੋਰੋਨਾ ਦੇ ਰਿਕਾਰਡ 2,73,810 ਕੇਸ ਸਾਹਮਣੇ ਆਏ ਹਨ। ਇਹ ਮਹਾਮਾਰੀ ਫੈਲਣ ਤੋਂ ਬਾਅਦ ਇਕ ਦਿਨ ਦਾ ਸਭ ਤੋਂ ਵੱਡਾ ਅੰਕੜਾ। ਇਸ ਦੌਰਾਨ 1,619 ਮਰੀਜ਼ਾਂ ਦੀ ਮੌਤ ਹੋਈ ਹੈ। ਉੱਥੇ ਹੀ 1,44,178 ਮਰੀਜ਼ ਠੀਕ ਹੋ ਕੇ ਘਰ ਵੀ ਪਰਤੇ ਹਨ।

ਇਸ ਤਰ੍ਹਾਂ ਦੇਸ਼ ਵਿਚ ਹੁਣ ਤਕ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 1,50,61,919 ਪਹੁੰਚ ਗਈ ਹੈ। ਫਿਲਹਾਲ ਦੇਸ਼ ਵਿਚ 19,29,329 ਐਕਟਿਵ ਕੇਸ ਹਨ ਯਾਨੀ ਏਨੇ ਮਰੀਜ਼ ਹਸਪਤਾਲ 'ਚ ਦਾਖ਼ਲ ਹਨ ਜਾਂ ਹੋਮ ਕੁਆਰੰਟਾਈਨ ਹਨ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 1,78,769 ਪਹੁੰਚ ਗਿਆ ਹੈ। 1,29,53,821 ਲੋਕ ਦੇਸ਼ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।